ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੇ ਜੇਲ ਵਾਰਡਨ ਅਤੇ 3 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜੋ ਜੇਲ ਨੂੰ ਨਸ਼ਾ ਸਪਲਾਈ ਕਰ ਰਹੇ ਸਨ। ਇੰਟੈਲੀਜੈਂਸ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਸ ਨੇ ਜੇਲ੍ਹ ਵਿੱਚ ਨ-ਸ਼ਾ ਸਪਲਾਈ ਕਰਨ
ਵਾਲੇ ਜੇਲ੍ਹ ਵਾਰਡਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਥੇ ਹੈਰਾਨੀਜਨਕ ਪਹਿਲੂ ਇਹ ਹੈ ਕਿ ਗ੍ਰਿਫ਼ਤਾਰ ਜੇਲ੍ਹ ਵਾਰਡਨ ਦਾ ਲੜਕਾ ਇਹ ਨ-ਸ਼ਾ ਤਸਕਰਾਂ ਤੋਂ ਲਿਆਉਂਦਾ ਸੀ। ਫੜੇ ਗਏ ਲੜਕੇ ਕੋਲੋਂ 100 ਗ੍ਰਾਮ ਹੈਰੋ-ਇਨ ਬਰਾਮਦ ਹੋਈ ਹੈ।
ਜਾਣਕਾਰੀ ਦਿੰਦਿਆਂ ਇੰਟੈਲੀਜੈਂਸ ਅਫਸਰ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਪਿਛਲੇ ਕਾਫੀ ਸਮੇਂ ਤੋਂ ਨ-ਸ਼ਾ ਤਸਕਰਾਂ ਖਿਲਾਫ ਲੱਗੀ ਹੋਈ ਸੀ। ਉਸ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਦੀ ਟੀਮ ਨੇ
ਫਿਰੋਜ਼ਪੁਰ ਛਾਉਣੀ ਦੇ ਕਿਲੇ ਵਾਲਾ ਚੌਕ ਨੇੜਿਓਂ ਆਕਾਸ਼ਦੀਪ ਸਿੰਘ ਅਤੇ ਗੁਰਮੀਤ ਸਿੰਘ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ।ਉਨ੍ਹਾਂ ਦਾ ਪਿਤਾ ਜੋ ਕਿ ਜੇਲ ‘ਚ ਵਾਰਡਨ ਹੈ, ਅੱਗੇ ਸਪਲਾਈ ਕਰਦਾ ਹੈ।
ਉਸ ਨੇ ਦੱਸਿਆ ਕਿ ਉਹ ਕੇਂਦਰੀ ਜੇਲ੍ਹ ਦੀ ਡਿਉਢੀ ਵਿੱਚ ਤਾਇਨਾਤ ਸੀ ਅਤੇ 2018 ਤੋਂ ਜੇਲ੍ਹ ਵਿੱਚ ਤਾਇਨਾਤ ਹੈ ਅਤੇ ਪਹਿਲਾਂ ਵੀ ਜੇਲ੍ਹ ਵਿੱਚ ਨ-ਸ਼ੇ ਦੀ ਸਪਲਾਈ ਕਰਦਾ ਆ ਰਿਹਾ ਹੈ। ਪੁਲਸ ਨੇ ਪਿਓ-ਪੁੱਤ ਅਤੇ ਦੋ ਹੋਰ ਵਿਅਕਤੀਆਂ ਨੂੰ
ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਫਿਰੋਜ਼ਪੁਰ ਜੇਲ ‘ਚਵੱਡੇ ਗੈਂਗਸਟਰ ਕੈਦੀ ਬੰਦ ਹਨ ਅਤੇ ਲੰਬੇ ਸਮੇਂ ਤੋਂ ਜੇਲ ‘ਚ ਨਸ਼ੀ-ਲੇ ਪਦਾਰਥ ਅਤੇ ਮੋਬਾਇਲ ਫੋਨ ਮਿਲ ਰਹੇ ਹਨ। ਲੁਧਿਆਣਾ ਤਾਜਪੁਰ ਰੋਡ ਸਥਿਤ ਕੇਂਦਰੀ
ਜੇਲ ‘ਚ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਐੱਸ.ਟੀ.ਐੱਫ ਕਈ ਵਾਰ ਮੋਬਾਇਲਾਂ ਰਾਹੀਂ ਨਸ਼ੇ ਅਤੇ ਪਾਬੰਦੀਸ਼ੁਦਾ ਵਸਤੂਆਂ ਦੀ ਖਰੀਦ ਦੇ ਨੈੱਟਵਰਕ ਦਾ ਪਰਦਾਫਾਸ਼ ਕਰ ਚੁੱਕੀ ਹੈ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ