ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ
ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲੁਧਿਆਣਾ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਹੁਣ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ।ਦਰਅਸਲ ਬੈਂਕ ਦੇ ਵਿੱਚ ਬਤੌਰ ਮੈਨੇਜਰ ਕੰਮ ਕਰਦੀ ਇੱਕ ਲੜਕੀ ਵੱਲੋਂ ਸੋਸ਼ਲ ਮੀਡੀਆ ਤੇ
ਇੱਕ ਵੀਡੀਓ ਅਪਲੋਡ ਕੀਤੀ ਗਈ।ਜਿਸ ਵਿੱਚ ਉਹ ਕਹਿ ਰਹੀ ਹੈ ਕਿ ਇਲਾਕੇ ਦੇ ਐਸ ਐਚ ਓ ਉਹ ਵੱਲੋਂ ਉਸ ਨੂੰ ਥਾਣੇ ਬੁਲਾਇਆ ਗਿਆ ਅਤੇ ਬਤਮੀਜੀ ਕੀਤੀ ਗਈ।ਏਨਾ ਹੀ ਨਹੀਂ ਉਸ ਦੇ ਨਾਲ ਕੁੱਟਮਾਰ ਵੀ ਕੀਤੀ ਗਈ ਜਿਸ ਤੋਂ ਬਾਅਦ ਉਹ ਕਾਫ਼ੀ ਡਿਪਰੈਸ਼ਨ ਦੇ ਵਿੱਚ ਹੈ।ਉਸ
ਨੇ ਦੱਸਿਆ ਕਿ ਉਹ ਪਹਿਲਾਂ ਹੀ ਡਿਪਰੈਸ਼ਨ ਦੀ ਮਰੀਜ਼ ਹੈ।ਉਸਨੇ ਕਿਹਾ ਕਿ ਉਸ ਦੇ ਨਾਲ ਜੇਕਰ ਕੁਝ ਵੀ ਹੁੰਦਾ ਹੈ ਤਾਂ ਉਸ ਦੇ ਜਿੰਮੇਵਾਰ ਥਾਣੇਦਾਰ ਅਤੇ ਉਸ ਦੇ ਬਾਕੀ ਸਾਥੀ ਵੀ ਹੋਣਗੇ।ਜਿਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ।
ਜਦੋਂ ਇਹ ਮਾਮਲਾ ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਲੜਕੀ ਨੇ ਖੁਦ ਆ ਕੇ ਕੋਈ ਵੀ ਰਿਪੋਰਟ ਦਰਜ ਨਹੀਂ ਕਰਵਾਈ।ਜਿਸ ਕਾਰਨ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ