ਬਟਾਲਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਚ ਹੈਰੋਇਨ ਵੇਚਣ ਵਾਲੇ ਦੋ ਸਕੇ ਭਰਾਵਾਂ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ। ਥਾਣਾ ਸਿਟੀ ਦੀ ਪੁਲਸ ਨੇ ਫੜੇ ਗਏ ਮੁਲਜ਼ਮਾਂ ਤੋਂ ਕੋਲੋਂ 25 ਗ੍ਰਾਮ ਹੈਰੋਇਨ 1 ਕੰਪਿਊਟਰ ਕੰਡਾ ਅਤੇ ਕਾਰ ਵੀ ਬਰਾਮਦ ਕੀਤੀ ਹੈ।
ਨਸ਼ੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਕ ਚਿੱਟੇ ਰੰਗ ਦੀ ਸਵਿਫਟ ਡਿਜ਼ਾਇਰ ਕਾਰ ਨੰ.ਪੀਬੀ 35ਵੀ 7017 ਨੂੰ ਬੋਦੇ ਦੀ ਖੂਹੀ ਵਲੋਂ ਹਾਥੀ ਗੇਟ ਨੂੰ ਆਉਂਦੇ ਦੇਖ ਚੈਕਿੰਗ ਲਈ ਰੋਕਿਆ, ਜਿਸ ਵਿਚ ਤਿੰਨ ਨੌਜਵਾਨ ਬੌਬੀ ਤੇ ਕਰਨ ਪੁਤਰਾਨ ਰਾਜ ਕੁਮਾਰ ਵਾਸੀ ਵਾਲਮੀਕਿ ਮੁਹੱਲਾ, ਹਾਥੀ ਗੇਟ ਬਟਾਲਾ ਅਤੇ ਹਰਜਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ ਗਲੀ ਨੰ.3 ਬਟਾਲਾ ਸਵਾਰ ਸਨ।
ਸਰਕਲ ਮਜੀਠਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ‘ਚ ਛਾਪੇਮਾਰੀ ਦੌਰਾਨ ਆਬਕਾਰੀ ਵਿਭਾਗ ਨੇ ਇਕ ਬੰਦ ਘਰ ‘ਚੋਂ 100 ਲੀਟਰ ਲਾਹਣ ਅਤੇ 10 ਬੋਤਲਾਂ ਦੇਸੀ ਸ਼-ਰਾਬ ਬਰਾਮਦ ਕੀਤੀ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਰਜਿੰਦਰਾ ਵਾਈਨ ਦੇ ਜੀ.ਐਮ. ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਆਬਕਾਰੀ ਸਹਾਇਕ ਕਮਿਸ਼ਨਰ ਹੇਮੰਤ ਕੁਮਾਰ ਵੱਲੋਂ ਗਠਿਤ ਛਾਪੇਮਾਰੀ ਟੀਮਾਂ ਵਿੱਚ ਆਬਕਾਰੀ ਈ.ਟੀ.ਓ. ਸੁਨੀਲ ਕੁਮਾਰ ਦੀ ਅਗਵਾਈ ਹੇਠ ਐਕਸਾਈਜ਼ ਇੰਸਪੈਕਟਰ ਹਰਪ੍ਰੀਤ ਸਿੰਘ, ਕਾਂਸਟੇਬਲ ਮਨਿੰਦਰਾ ਸਿੰਘ, ਕਾਂਸਟੇਬਲ ਕੰਵਲਜੀਤ ਸਿੰਘ, ਸਰਕਲ ਇੰਚਾਰਜ ਅਨੂਪ ਸਿੰਘ, ਨਿਰਮਲ ਸਿੰਘ, ਮਾ. ਦਾਊਦ ‘ਤੇ ਆਧਾਰਿਤ ਰੇਡ ਟੀਮ ਵੱਲੋਂ ਨ-ਸ਼ਾ ਤਸਕਰਾਂ ਖਿਲਾ-ਫ ਸਰਚ ਅਭਿਆਨ ਤੇਜ਼ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਸੂਚਨਾ ਮਿਲੀ ਕਿ ਸਰਕਲ ਮਜੀਠਾ ਦੇ ਪਿੰਡ ਉਸਮਾ ਵਿੱਚ ਕੁਝ ਵਿਅਕਤੀ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰ ਰਹੇ ਹਨ। ਇਸ ‘ਤੇ ਰੇਡ ਟੀਮ ਨੇ ਮੌਕੇ ‘ਤੇ ਪਹੁੰਚ ਕੇ ਪਲਾਸਟਿਕ ਦੀ ਬਾਲਟੀ ‘ਚ 100 ਲੀਟਰ ਲਾਹਣ ਅਤੇ ਇਕ ਚਾਂਦੀ ਦੇ ਡੋਲੂ ‘ਚ 10 ਬੋਤਲਾਂ ਦੇਸੀ ਸ਼ਰਾ-ਬ ਬਰਾਮਦ ਕਰ ਲਈ, ਜਦਕਿ ਦੋਸ਼ੀ ਫਰਾਰ ਹੋ ਗਿਆ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਜਾਰੀ ਹੈ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ