ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਖ ਵੱਖ ਖੇਤੀਬਾੜੀ ਮਸ਼ੀਨਾਂ ਖਰੀਦਣ ਅਤੇ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਲਈ ਸਬਸਿਡੀ ਦੇਵੇਗੀ ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ
ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਅਤੇ ਇਸ ਸਬਸਿਡੀ ਦਾ ਲਾਭ ਲੈਣ ਲਈ ਨਿੱਜੀ ਤੌਰ ਤੇ 28 ਫਰਵਰੀ 2023 ਤੱਕ ਵਿਭਾਗ ਦੀ ਵੈੱਬਸਾਈਟ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਕਦਮ ਖੇਤੀ
ਮਸ਼ੀਨੀਕਰਨ ਐਸਐਮਐਮ ਸਕੀਮ ਤੇ ਉਪ ਮਿਸ਼ਨ ਤਹਿਤ ਸੂਬੇ ਵਿੱਚ ਖੇਤੀਬਾੜੀ ਮਸ਼ੀਨਰੀ ਨੂੰ ਉਤਸ਼ਾਹਤ ਕਰਨ ਲਈ ਚੁੱਕਿਆ ਗਿਆ ਹੈ ਇਸ ਯੋਜਨਾ ਤਹਿਤ ਕਿਸਾਨ ਮਸ਼ੀਨਾਂ ਤੇ ਨਿੱਜੀ ਤੌਰ ਤੇ ਅਤੇ ਕਸਟਮ ਹਾਇਰਿੰਗ ਸੈਂਟਰਾਂ ਪੰਚਾਇਤਾਂ ਸਹਿਕਾਰੀ ਸਭਾਵਾਂ ਪੇਂਡੂ ਉੱਦਮੀਆਂ ਕਿਸਾਨ
ਉਤਪਾਦਕ ਸੰਗਠਨਾਂ ਐਫਪੀਓਜ਼ ਰਜਿਸਟਰਡ ਕਿਸਾਨ ਸਮੂਹਾਂ ਆਦਿ ਦੇ ਤਹਿਤ ਸਬਸਿਡੀ ਪ੍ਰਾਪਤ ਕਰ ਸਕਦੇ ਹਨ ਕੈਬਨਿਟ ਮੰਤਰੀ ਨੇ ਕਿਹਾ ਕਿ 10 ਲੱਖ ਰੁਪਏ 25 ਲੱਖ 40 ਲੱਖ ਰੁਪਏ ਅਤੇ 60 ਲੱਖ ਰੁਪਏ ਆਦਿ ਦੀ ਲਾਗਤ ਨਾਲ ਸਥਾਪਤ ਕੀਤੇ ਜਾਣ ਵਾਲੇ
ਕਸਟਮ ਹਾਇਰਿੰਗ ਸੈਂਟਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਨੂੰ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਮਿਲੇਗੀ ਉਨ੍ਹਾਂ ਕਿਹਾ ਕਿ ਆਮ ਵਰਗ ਲਈ ਸਬਸਿਡੀ ਦੀ ਦਰ 40 ਫ਼ੀਸਦੀ ਵਿਸ਼ੇਸ਼ ਕੰਪੋਨੈਂਟ ਲਈ 50 ਫ਼ੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ 40 ਫ਼ੀਸਦੀ ਹੋਵੇਗੀ