ਪੰਜਾਬ ਚ ਮਾਰਚ ਮਹੀਨੇ ਚ ਹੀ ਮੌਸਮ ਨੇ ਠੰਡਕ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ ਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਲੁਧਿਆਣਾ ਦੇ ਪੀਏਯੂ ਦੇ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 16-17 ਮਾਰਚ ਨੂੰ ਸੂਬੇ ਵਿੱਚ ਹੋਈ ਬਾਰਸ਼
ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਮੌਸਮ ਚ ਲਗਾਤਾਰ ਬਦਲਾਅ ਆਉਣ ਕਾਰਨ ਮਾਰਚ ਮਹੀਨੇ ਚ ਮਈ ਦੀ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ ਮੌਸਮ ਵਿਗਿਆਨੀ ਡਾ ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਫਰਵਰੀ ਵਿਚ ਠੰਡ ਖਤਮ ਹੋਣ
ਕਾਰਨ ਮਾਰਚ ਦੇ ਸ਼ੁਰੂ ਵਿਚ ਪੰਜਾਬ ਦੇ ਕਈ ਇਲਾਕਿਆਂ ਵਿਚ ਪਾਰਾ 30 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ ਅਤੇ ਫਰੀਦਕੋਟ ਵਿਚ ਤਾਪਮਾਨ 32 ਡਿਗਰੀ ਦਰਜ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਗਰਮੀ ਇਕਦਮ ਵਧ ਗਈ ਹੈ ਅਤੇ ਮਾਰਚ
ਦਾ ਮਹੀਨਾ ਵੀ ਅਪ੍ਰੈਲ ਮਈ ਵਾਂਗ ਗਰਮ ਹੋ ਰਿਹਾ ਹੈ ਉਨ੍ਹਾਂ ਕਿਹਾ ਕਿ ਮੌਸਮ ਵਿਚ ਇਹ ਤਬਦੀਲੀ ਜਨਵਰੀ ਤੋਂ ਮੀਂਹ ਨਾ ਪੈਣ ਕਾਰਨ ਆਈ ਹੈ ਮੌਸਮ ਬਾਰੇ ਗੱਲ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਗਿਆਨੀ
ਡਾ ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਮੌਸਮ ਵਿੱਚ ਤਬਦੀਲੀ ਆਈ ਹੈ ਪਰ ਕਿਸਾਨਾਂ ਨੂੰ ਇਸ ਗੱਲ ਦਾ ਵੀ ਧਿਆਨ ਰੱਖਣ ਦੀ ਲੋੜ ਹੈ ਕਿ 16 ਅਤੇ 17 ਤਰੀਕ ਨੂੰ ਮੌਸਮ ਦੇ ਬਦਲਾਅ ਕਾਰਨ ਮੀਂਹ ਪੈ ਸਕਦਾ ਹੈ ਉਨ੍ਹਾਂ ਕਿਹਾ ਕਿ ਪੱਛਮੀ ਗੜਬੜੀ ਕਾਰਨ
ਪੰਜਾਬ ਭਰ ਵਿੱਚ 16-17 ਮਾਰਚ ਨੂੰ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ਉਨ੍ਹਾਂ ਕਿਹਾ ਕਿ ਇਸ ਮੀਂਹ ਨਾਲ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਉੱਥੇ ਹੀ ਕਿਸਾਨਾਂ ਨੂੰ ਇਸ ਮੀਂਹ ਚ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਲੋੜ ਹੈ |
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ