ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ,ਜਿਨ੍ਹਾਂ ਦਾ ਸਿੱਧਾ ਸਿੱਧਾ ਲਾਭ ਆਮ ਜਨਤਾ ਨੂੰ ਮਿਲਦਾ ਹੈ।ਤੁਹਾਨੂੰ ਪਤਾ ਹੀ ਹੈ ਕਿ ਇਸ ਸਮੇਂ ਕੇਂਦਰ ਸਰਕਾਰ ਦੀ ਪੀ ਐਮ ਕਿਸਾਨ ਸਨਮਾਨ ਨਿਧੀ ਯੋਜਨਾ ਕਾਫੀ ਜ਼ਿਆਦਾ ਪ੍ਰਚੱਲਿਤ ਹੈ।
ਇਸ ਸਦਕਾ ਗ਼ਰੀਬ ਕਿਸਾਨਾਂ ਨੂੰ 2000 ਰੁਪਏ ਦੀ ਕਿਸ਼ਤ ਦਿੱਤੀ ਜਾਂਦੀ ਹੈ।ਇਸ ਵੇਲੇ ਕੇਂਦਰ ਸਰਕਾਰ ਵੱਲੋਂ ਇੱਕ ਨੋਟੀਫ਼ਿਕੇਸ਼ਨ ਸਾਹਮਣੇ ਆਇਆ ਹੈ ਜਿਸ ਵਿੱਚ ਲਿਖਿਆ ਹੈ ਕਿ ਕਿਸਾਨਾਂ ਦੇ ਖਾਤਿਆਂ ਵਿੱਚ 13ਵੀ ਕਿਸ਼ਤ ਜਾਰੀ ਕਰ ਦਿੱਤੀ ਜਾਵੇਗੀ।ਦੱਸ ਦੇਈਏ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ
ਦਾ ਕਹਿਣਾ ਹੈ ਕਿ 27 ਫਰਵਰੀ 2023 ਨੂੰ ਕਿਸਾਨਾਂ ਦੇ ਖਾਤਿਆਂ ਵਿਚ ਇਹ ਰਾਸ਼ੀ ਭੇਜ ਦਿੱਤੀ ਜਾਵੇਗੀ।ਤੁਹਾਨੂੰ ਦੱਸ ਦਈਏ ਕਿ ਇਹ ਸਕੀਮ 24 ਫਰਵਰੀ 2019 ਨੂੰ ਸ਼ੁਰੂ ਕੀਤੀ ਗਈ ਸੀ।ਹੁਣ 24 ਫਰਵਰੀ 2023 ਨੂੰ ਇਸ ਸਕੀਮ ਨੂੰ 4 ਸਾਲ ਹੋ ਜਾਣਗੇ। ਕੇਂਦਰ ਸਰਕਾਰ ਵੱਲੋਂ ਜਲਦੀ ਹੀ
ਕਿਸਾਨਾਂ ਨੂੰ ਅਗਲੀ ਕਿਸ਼ਤ ਦਾ ਲਾਭ ਦਿੱਤਾ ਜਾਵੇਗਾ।ਬਹੁਤ ਸਾਰੇ ਕਿਸਾਨ ਇਸ ਕਿਸ਼ਤ ਤੋਂ ਵਾਂਝੇ ਹੋ ਜਾਣਗੇ ਕਿਉਂਕਿ ਸਰਕਾਰ ਵੱਲੋਂ ਕੁਝ ਸ਼ਰਤਾਂ ਰਖੀਆਂ ਗਈਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਖਾਤਿਆਂ ਦੀ ਈ ਕੇਵਾਈਸੀ ਨਹੀਂ ਕਰਵਾਈ ਉਹਨਾਂ ਨੂੰ ਜਲਦੀ ਹੀ ਕਰਵਾ ਲੈਣੀ ਚਾਹੀਦੀ ਹੈ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ