ਫਿਲੌਰ ਸਬ-ਡਵੀਜ਼ਨ ਦੇ ਬਿਲਗਾ ਥਾਣੇ ਅਧੀਨ ਪੈਂਦੇ ਪਿੰਡ ਬੁਰਜ ਹਸਨ ‘ਚ ਸਿਰਫ 2 ਹਜ਼ਾਰ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਤਿੰਨ ਦੋਸਤਾਂ ਨੇ ਇਕ ਨੌਜਵਾਨ ਦੀ ਹੱ ਤਿ ਆ ਕਰ ਦਿੱਤੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਫਿਲੌਰ
ਜਗਦੀਸ਼ ਰਾਜ ਅਤੇ ਥਾਣਾ ਹਾਊਸ ਅਫਸਰ ਬਿਲਗਾ ਮਹਿੰਦਰਪਾਲ ਨੇ ਦੱਸਿਆ ਕਿ ਦੇਰ ਸ਼ਾਮ ਪਿੰਡ ਬੁਰਜ ਹਸਨ ਚ ਕੁਝ ਨੌਜਵਾਨਾਂ ਵਿਚਕਾਰ ਬਹਿਸਬਾਜ਼ੀ ਹੋ ਗਈ ਅਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ ਜਿਸ ਤੋਂ ਬਾਅਦ ਤਿੰਨ ਦੋਸਤਾਂ ਨੇ
ਇਕ ਨੌਜਵਾਨ ਰਮਨ 23 ਪੁੱਤਰ ਗੁਰਮੀਤ ਸਿੰਘ ਵਾਸੀ ਬੁਰਜ ਹਸਨ ਥਾਣਾ ਬਿਲਗਾ ਤੇ ਤੇਜ਼ਧਾਰ ਹ ਥਿ ਆਰ ਨਾਲ ਹਮਲਾ ਕਰ ਕੇ ਉਸ ਦੀ ਹੱ ਤਿਆ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ ਪੁਲਸ ਨੇ ਦੱਸਿਆ ਕਿ ਰਮਨ ਨੂੰ
ਤੁਰੰਤ ਨੂਰਮਹਿਲ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਵੀਰਵਾਰ ਨੂੰ ਉਸ ਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ ਉਨ੍ਹਾਂ ਦੱਸਿਆ ਕਿ
ਰਮਨ ਖੇਤੀਬਾੜੀ ਦਾ ਕੰਮ ਕਰਦਾ ਸੀ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮੁਖਤਿਆਰ ਸਿੰਘ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਦਵਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਸਾਰੇ ਵਾਸੀ ਪਿੰਡ ਬੁਰਜ ਹਸਨ ਵਜੋਂ ਹੋਈ ਹੈ ਜਿਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਜੋ ਘਰੋਂ ਫਰਾਰ ਹਨ ਪੁਲਸ ਉਨ੍ਹਾਂ ਦੀ ਭਾਲ ਚ ਛਾਪੇਮਾਰੀ ਕਰ ਰਹੀ ਹੈ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ