ਮੋਗਾ ਜ਼ਿਲੇ ‘ਚ ਚਾਰ ਦਿਨਾਂ ਦੇ ਅੰਦਰ ਹੀ ਇਕ ਨਾਬਾਲਗ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਉਣ ‘ਤੇ ਇਨਸਾਨੀਅਤ ਇਕ ਵਾਰ ਫਿਰ ਸ਼ਰਮਸਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਜ਼ਿਲੇ ਦੇ ਨੇੜਲੇ ਇਕ ਪਿੰਡ ਦੇ ਰਹਿਣ ਵਾਲੇ
ਇਕ 60 ਸਾਲਾ ਵਿਅਕਤੀ ਨੇ ਉਸੇ ਪਿੰਡ ਦੀ ਹੀ ਇਕ 15 ਸਾਲਾ ਨਾਬਾਲਗ ਲੜਕੀ ਨੂੰ ਵਰਗਲਾ ਕੇ ਕਥਿਤ ਤੌਰ ‘ਤੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਪਰਮਜੀਤ ਕੌਰ ਨੇ ਦੱਸਿਆ ਕਿ
ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਜੋ ਸਾਰੇ ਮਾਨਸਿਕ ਤੌਰ ‘ਤੇ ਅਪਾਹਜ ਦੱਸੇ ਜਾ ਰਹੇ ਹਨ, ਦੇ ਬਿਆਨਾਂ ‘ਤੇ ਕਥਿਤ ਦੋਸ਼ੀ ਬਜ਼ੁਰਗ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
376 ਅਤੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਬਜ਼ੁਰਗ ਨੂੰ ਹਿਰਾਸਤ ‘ਚ ਲੈ ਲਿਆ ਹੈ। ਕੁਝ ਦਿਨ ਪਹਿਲਾਂ ਵੀ ਇਕ ਨਾਬਾਲਗ ਲੜਕੀ ਨਾਲ ਕਥਿਤ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸ ਦਈਏ ਕਿ ਥੋੜੇ ਦਿਨ ਪਹਿਲਾਂ ਵੀ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਹ ਦੂਜਾ ਮਾਮਲਾ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ
ਧਾਰਾ 376 ਅਤੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਾਣਕਾਰੀ ਮੁਤਾਬਕ ਨਾਬਾਲਗ ਲੜਕੀ ਦੇ ਮਾਪਿਆਂ ਦਾ ਮਾਨਸਿਕ ਸੰਤੁਲਨ ਪਹਿਲਾਂ ਹੀ ਵਿਗੜ ਚੁੱਕਾ ਹੈ। ਪੀੜਤ ਲੜਕੀ ਨੂੰ
ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੋਗਾ ਵਿੱਚ ਪਿਛਲੇ 4 ਦਿਨਾਂ ਵਿੱਚ ਇਹ ਇੱਕ ਹੋਰ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਹੈ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ